ਸਾਜਨ ਸੰਤ ਕਰਹੁ ਇਹੁ ਕਾਮੁ ॥
ਆਨ ਤਿਆਗਿ ਜਪਹੁ ਹਰਿ ਨਾਮੁ ॥
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥
ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥
ਭਗਤਿ ਭਾਇ ਤਰੀਐ ਸੰਸਾਰੁ ॥
ਬਿਨੁ ਭਗਤੀ ਤਨੁ ਹੋਸੀ ਛਾਰੁ ॥
ਸਰਬ ਕਲਿਆਣ ਸੂਖ ਨਿਧਿ ਨਾਮੁ ॥
ਬੂਡਤ ਜਾਤ ਪਾਏ ਬਿਸ੍ਰਾਮੁ ॥
ਸਗਲ ਦੂਖ ਕਾ ਹੋਵਤ ਨਾਸੁ ॥
ਨਾਨਕ ਨਾਮੁ ਜਪਹੁ ਗੁਨਤਾਸੁ ।।
ਅਰਥ: ਹੇ ਸੱਜਣ ਜਨੋ! ਹੇ ਸੰਤ ਜਨੋ! ਇਹ ਕੰਮ ਕਰੋ, ਹੋਰ ਸਾਰੇ (ਆਹਰ) ਛੱਡ ਕੇ ਪ੍ਰਭੂ ਦਾ ਨਾਮ ਜਪਹੁ;
ਸਦਾ ਸਿਮਰੋ ਤੇ ਸਿਮਰ ਕੇ ਸੁਖ ਹਾਸਲ ਕਰੋ; ਪ੍ਰਭੂ ਦਾ ਨਾਮ ਆਪ ਜਪਹੁ ਤੇ ਹੋਰਨਾਂ ਨੂੰ ਭੀ ਜਪਾਵਹੁ।
ਪ੍ਰਭੂ ਦੀ ਭਗਤੀ ਵਿਚ ਨਿਹੁਂ ਲਾਇਆਂ ਇਹ ਸੰਸਾਰ (ਸਮੁੰਦਰ) ਤਰੀਦਾ ਹੈ, ਭਗਤੀ ਤੋਂ ਬਿਨਾ ਇਹ ਸਰੀਰ ਕਿਸੇ ਕੰਮ ਨਹੀਂ।
ਪ੍ਰਭੂ ਦਾ ਨਾਮ ਭਲੇ ਭਾਗਾਂ ਤੇ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਨਾਮ ਜਪਿਆਂ ਵਿਕਾਰਾਂ ਵਿਚ) ਡੁੱਬਦੇ ਜਾਂਦੇ ਨੂੰ ਆਸਰਾ ਟਿਕਾਣਾ ਮਿਲਦਾ ਹੈ;
(ਤੇ) ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ। (ਤਾਂ ਤੇ) ਹੇ ਨਾਨਕ! ਨਾਮ ਜਪਹੁ, (ਨਾਮ ਹੀ) ਗੁਣਾਂ ਦਾ ਖ਼ਜ਼ਾਨਾ (ਹੈ) ।5।
LIVE KIRTAN
FOR BOOKIMG
6280498725
コメント